ਪੰਜਾਬੀ ਗਾਇਕ ਹਨੀ ਸਿੰਘ ਨੂੰ ਰਾਹਤ, ਵਿਵਾਦਿਤ ਗੀਤ ਨੂੰ ਲੈ ਕੇ FIR ਹੋਵੇਗੀ ਰੱਦ…
ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ‘ਮੈਂ ਹੂੰ ਬਲਾਤਕਾਰੀ’ ਗੀਤ ਲਈ ਸੂਬੇ ਦੇ ਨਵਾਂ ਸ਼ਹਿਰ ‘ਚ ਯੋ-ਯੋ ਹਨੀ ਸਿੰਘ ਖਿਲਾਫ ਐੱਫ.ਆਈ.ਆਰ. ਰੱਦ ਕੀਤੀ ਜਾਏਗੀ। ਪੰਜਾਬ ਸਰਕਾਰ ਨੇ ਇਸ ਸਬੰਧੀ ਕੈਂਸਲੇਸ਼ਨ ਰਿਪੋਰਟ ਵੀ ਤਿਆਰ ਕਰ ਲਈ ਹੈ, ਜਿਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
