ਤਖ਼ਤ ਸ਼੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਗੈਰ ਸਿੱਖ ਨੂੰ ਲਾਉਣ ਦਾ ਵਿਰੋਧ…
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਨਾਂਦੇੜ ਸਾਹਿਬ ਦੇ ਗੈਰਸਿੱਖ ਕਲੈਕਟਰ ਨੂੰ ਤਖ਼ਤ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕ ਲਾਉਣ ਦਾ ਵਿਰੋਧ ਕੀਤਾ ਹੈ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿਰਫ ਗੁਰਸਿੱਖ ਹੀ ਗੁਰਧਾਮਾਂ ਦਾ ਪ੍ਰਬੰਧਕ ਲੱਗ ਸਕਦਾ ਹੈ ਤੇ ਇਸ ਮੁਤਾਬਕ ਫੈਸਲੇ ਵਿਚ ਸੋਧ ਕੀਤੀ ਜਾਵੇ।