ਚੰਡੀਗੜ੍ਹ ਨਗਰ ਨਿਗਮ ਨੇ ਲਿਆ U ਟਰਨ, ਵਾਪਸ ਲਿਆ ਸ਼ਰਮਿੰਦਾ ਕਰਨ ਵਾਲਾ ਫ਼ੈਸਲਾ
ਚੰਡੀਗੜ੍ਹ ਨਗਰ ਨਿਗਮ ਨੇ ਸੜਕਾਂ ’ਤੇ ਕੂੜਾ ਸੁੱਟਣ ਵਾਲਿਆਂ ਨੂੰ ਸਜ਼ਾ ਦੇਣ ਲਈ ਇੱਕ ਵਿਵਾਦਿਤ ਫੈਸਲਾ ਲਿਆ ਸੀ ਕਿ ਅਜਿਹੇ ਲੋਕਾਂ ਦੇ ਘਰਾਂ ਅੱਗੇ ਉਨ੍ਹਾਂ ਦਾ ਹੀ ਕੂੜਾ ਸੁੱਟ ਕੇ ਢੋਲ ਵਜਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਸ਼ਰਮਿੰਦਾ ਕੀਤਾ ਜਾ ਸਕੇ। ਇਹ ਫੈਸਲਾ ਲਾਗੂ ਹੋਣ ਤੋਂ ਬਾਅਦ ਸ਼ਹਿਰ ਭਰ ਵਿੱਚ ਤਿੱਖਾ ਵਿਰੋਧ ਸ਼ੁਰੂ ਹੋ ਗਿਆ।
