ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ: ਪਹਾੜਾਂ ‘ਚ ਬਰਫ਼ਬਾਰੀ ਤੋਂ ਬਾਅਦ ਵਧੀ ਠੰਢ; ਅੰਮ੍ਰਿਤਸਰ-ਲੁਧਿਆਣਾ ਸਭ ਤੋਂ ਠੰਢਾ ਰਿਹਾ
ਚੰਡੀਗੜ੍ਹ : ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਹ ਸੰਭਾਵਨਾਵਾਂ ਕਾਫ਼ੀ ਘੱਟ ਹਨ। ਇਸ ਦਾ ਕਾਰਨ ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਅਤੇ ਉੱਪਰਲੇ ਇਲਾਕਿਆਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਹਨ। ਇਸ ਦੇ ਨਾਲ ਹੀ ਪਹਾੜਾਂ ‘ਤੇ ਬਰਫ਼ਬਾਰੀ ਤੋਂ ਬਾਅਦ ਪੰਜਾਬ ‘ਚ ਠੰਡ ਵਧਦੀ ਜਾ ਰਹੀ ਹੈ।
