ਹੜ੍ਹ ਪੀੜ੍ਹਤਾਂ ਦੇ ਹੱਕ ‘ਚ ਆਏ ਗਿਆਨੀ ਹਰਪ੍ਰੀਤ ਸਿੰਘ, ਸਰਕਾਰ ਤੋਂ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਪੈਕੇਜ ਦੀ ਕੀਤੀ ਮੰਗ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਵੇਖਦਿਆਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਸਾਂਝੇ ਉਪਰਾਲਿਆਂ ਨਾਲ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਹੈ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ
