ਮੁਹਾਲੀ ‘ਚ 22 ਥਾਵਾਂ ‘ਤੇ ਖੋਲੇ ਜਾਣਗੇ ਮੁਹੱਲਾ ਕਲੀਨਿਕ , ਕਲੀਨਿਕਾਂ ਦੀ ਲਿਸਟ ਜਾਰੀ
ਪੰਜਾਬ ਸਰਕਾਰ ਵੱਲੋਂ ਜਲਦੀ ਹੀ ਮੁਹਾਲੀ ਜ਼ਿਲ੍ਹੇ ਵਿੱਚ 22 ਹੋਰ ਨਵੇਂ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।