ਅੱਜ ਹੋਵੇਗੀ ਅਸਾਮ ਦੀ ਜੇਲ੍ਹ ‘ਚ ਬੰਦ ਨੌਜਵਾਨਾਂ ਦੀ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ,SGPC ਨੇ ਕੀਤੇ ਇੰਤਜ਼ਾਮ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਪੰਜਾਬ ਤੋਂ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਕੇਂਦਰੀ ਜੇਲ੍ਹ, ਡਿਬਰੂਗੜ੍ਹ, ਅਸਮ ਵਿਚ ਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 27 ਅਪ੍ਰੈਲ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਜੇਲ੍ਹ ਮੁਲਾਕਾਤਾਂ ਲਈ ਲੈ ਕੇ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਕੱਲ ਅੱਠ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਅੰਮ੍ਰਿਤਸਰ