ਕੈਮੀਕਲ ਫੈਕਟਰੀ ‘ਚ ਅਚਾਨਕ ਹੋ ਗਿਆ ਇਹ ਕਾਰਾ, 8 ਲੋਕ ਪਹੁੰਚੇ ਹਸਪਤਾਲ…
ਮੋਹਾਲੀ ਦੇ ਕੁਰਾਲੀ ਦੇ ਫੋਕਲ ਪੁਆਇੰਟ ‘ਤੇ ਸਥਿਤ ਇਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਹੈ। ਜਿਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਨ੍ਹਾਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ 5 ਨੂੰ ਕੁਰਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
