DGP ਗੌਰਵ ਯਾਦਵ ਨੇ ਕੀਤਾ ਸੂਬੇ ਵਿੱਚ ਹੱਥਿਆਰਾਂ ਦੇ ਲਾਈਸੈਂਸਾਂ ਦੀ ਪੜਤਾਲ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ,ਅਸਲੇ ਦੇ ਰਿਕਾਰਡ ਵੀ ਜਾਂਚੇਗੀ ਪੁਲਿਸ
ਲੁਧਿਆਣਾ : ਪੰਜਾਬ ਭਰ ਵਿੱਚ ਚੱਲ ਰਹੇ ਤਲਾਸ਼ੀ ਅਭਿਆਨ ਮੌਕੇ ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕੀਤੀ ਹੈ ਤੇ ਦੱਸਿਆ ਹੈ ਕਿ ਪੰਜਾਬ ਭਰ ਵਿੱਚ ਇਹ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਉਹਨਾਂ ਇਹ ਵੀ ਕਿਹਾ ਹੈ ਕਿ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਇੱਕ ਇੱਕ ਜ਼ਿਲ੍ਹੇ ਦੀ ਜਿੰਮੇਵਾਰੀ ਦਿੱਤੀ ਗਈ ਸੀ।