ਕਿਸਾਨਾਂ ਨੇ ਜਿੱਤਿਆ ਸੰਗਰੂਰ ਮੋਰਚਾ,ਸਰਕਾਰ ਨਾਲ ਹੋਈ ਮੀਟਿੰਗ ਵਿੱਚ ਬਣੀ ਸਹਿਮਤੀ
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਸਥਿਤ ਘਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲੱਗਾ ਧਰਨਾ ਹੁਣ ਖਤਮ ਹੋ ਜਾਵੇਗਾ। ਕਿਸਾਨ ਜਥੇਬੰਦੀ ਅਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਧਰਨਾ ਚੁੱਕਣ ਬਾਰੇ