ਕੈਬਨਿਟ ਮੰਤਰੀ ਦਾ ਦਾਅਵਾ,ਠੀਕ ਠਾਕ ਹਨ ਇਸ ਦੇਸ਼ ਵਿੱਚ ਫਸੇ ਭਾਰਤੀ ਨੌਜਵਾਨ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੀਬੀਆ ਵਿੱਚ ਫਸੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਲੀਬੀਆ ਦੀ ਜੇਲ੍ਹ ਵਿੱਚ ਫਸੇ ਇਹ ਨੌਜਵਾਨ ਸੁਰੱਖਿਅਤ ਹਨ ਤੇ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੀਬੀਆ ਵਿੱਚ ਫਸੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਲੀਬੀਆ ਦੀ ਜੇਲ੍ਹ ਵਿੱਚ ਫਸੇ ਇਹ ਨੌਜਵਾਨ ਸੁਰੱਖਿਅਤ ਹਨ ਤੇ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ।
ਬਟਾਲਾ : ਬੀਤੇ ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇਕ ਧਿਰ ਦੇ ਇਕ ਵਿਅਕਤੀ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ
ਪਟਿਆਲਾ ਰੋਡ ’ਤੇ ਇਕ ਸੜਕ ਹਾਦਸੇ ਵਾਪਰਿਆ ਜਿਸ ਵਿੱਚ ਪਿਓ ਪੁੱਤਰ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਮਾਤਮ ਛਾ ਗਿਆ ਹੈ।
ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦਾ ਫੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਨੂੰ ਸੌਂਪ ਦੇਣਾ ਚਾਹੀਦਾ ਹੈ।
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਲੈ ਕੇ ਦੋਹਾਂ ਰਾਜਾਂ ਵਿੱਚ ਸਮੇਂ ਸਮੇਂ’ਤੇ ਵਿਵਾਦ ਖੜ੍ਹਾ ਹੁੰਦਾ ਰਹਿੰਦਾ ਹੈ। ਦੋਵੇਂ ਸੂਬੇ ਚੰਡੀਗੜ੍ਹ ਤੇ ਆਪੋ-ਆਪਣਾ ਹੱਕ ਜਤਾਉਂਦੇ ਆ ਰਹੇ ਹਨ। ਇਸੇ ਦਰਮਿਆਨ ਹੁਣ ਹਿਮਾਚਲ ਪ੍ਰਦੇਸ਼ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਡਿਪਟੀ ਸੀਐੱਮ ਮੁਕੇਸ਼ ਅਗਨੀਹੋਤਰੀ ਨੇ ਕਿਹਾ ਹੈ ਕਿ ਪੰਜਾਬ
PDFA International Dairy & Agri Expo-ਲੁਧਿਆਣਾ ਦੇ ਜਗਰਾਓਂ ਵਿਖੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਡੇਅਰੀ ਅਤੇ ਖੇਤੀਬਾੜੀ ਮੇਲੇ ਵਿੱਚ ਐਤਵਾਰ ਨੂੰ ਰਾਸ਼ਟਰੀ ਰਿਕਾਰਡ ਬਣਾਇਆ।
ਪੰਜਾਬ ਦੇ ਅੰਮ੍ਰਿਤਸਰ 'ਚ ਇਕ ਵਿਅਕਤੀ ਨੂੰ ਬੰਦੂਕ ਦੀ ਨੋਕ 'ਤੇ ਟ੍ਰੈਫਿਕ ਜਾਮ ਸਾਫ ਕਰਦੇ ਦੇਖਿਆ ਗਿਆ। ਜਦੋਂ ਭੀੜ-ਭੜੱਕੇ ਵਾਲੀ ਸੜਕ 'ਤੇ ਜਾਮ ਲੱਗ ਗਿਆ ਤਾਂ ਉਸ ਵਿਅਕਤੀ ਨੇ ਜੇਬ 'ਚੋਂ ਰਿਵਾਲਵਰ ਕੱਢ ਕੇ ਹੱਥ 'ਚ ਲਹਿਰਾਉਂਦੇ ਹੋਏ ਲੋਕਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ।
ਬਲਾਤਕਾਰੀ ਅਤੇ ਕਾਤਲ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੇ ਵਿਰੋਧੀਆਂ ਨੂੰ ਖੁੱਲੀ ਚੁਣੌਤੀ ਦਿੱਤੀ ਹੈ। ਉਸਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਬਗੈਰ ਕਿਸੇ ਦਾ ਨਾਂ ਲਿਆ ਕਿਹਾ ਕਿ ਜੇਕਰ ਤੁਸੀਂ ਆਪਣੇ ਧਰਮ ਦੇ ਲੋਕਾਂ ਦਾ ਹੀ ਨਸ਼ਾ ਛੁਡਾ ਸਕਦੇ ਹੋ ਤਾਂ ਛੁਡਾ ਲਵੋ, ਇਹੀ ਵੱਡਾ ਕੰਮ ਹੋਵੇਗਾ। ਉਸਨੇ ਕਿਹਾ ਕਿ ਉਹ ਆਪ ਨਸ਼ਾ ਛੁਡਾਉਣ
ਤਲਵੰਡੀ ਸਾਬੋ : ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਉੱਤੇ ਅੱਜ ਤਖ਼ਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਦੂਸਰਾ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਤ ਸੂਰਤ ਬੱਚਿਆਂ ਦੇ ਸਿਰਾਂ ‘ਤੇ ਦਸਤਾਰਾਂ ਸਜਾਈਆਂ ਗਈਆਂ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਪਿੰਡ ਗੋਰਸੀਆਂ ਖਾਨ ਮੁਹੰਮਦ ਵਿਖੇ ਸਰਕਾਰੀ ਖੱਡ ਨੂੰ ਲੋਕਾਂ ਲਈ ਚਾਲੂ ਕਰ ਦਿੱਤਾ ਹੈ ਤੇ ਇਹ ਵੀ ਐਲਾਨ ਕੀਤਾ ਹੈ ਕਿ ਅੱਜ ਕੁੱਲ 15 ਖੱਡਾਂ ਚਾਲੂ ਕੀਤੀਆਂ ਜਾਣਗੀਆਂ ਤੇ ਇਸ ਮਹੀਨੇ ਦੇ ਅੰਤ ਤੱਕ ਇਹਨਾਂ ਦੀ ਗਿਣਤੀ 50 ਤੱਕ ਹੋ ਜਾਵੇਗੀ। ਇਸ ਦੌਰਾਨ