ਲੁਧਿਆਣਾ ’ਚ ਕਾਰੋਬਾਰੀ ਦੇ ਘਰ ’ਤੇ ਗੋਲ਼ੀਬਾਰੀ! ਗਵਾਹੀ ਦੇਣ ਤੋਂ ਰੋਕਣ ਲਈ ਕੀਤੀ ਫਾਇਰਿੰਗ
ਬਿਊਰੋ ਰਿਪੋਰਟ: ਲੁਧਿਆਣਾ ਦੇ ਜਵਾਹਰ ਕੈਂਪ ਇਲਾਕੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਗੋਲ਼ੀਬਾਰੀ ਕੀਤੀ। ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਮੌਕੇ ’ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।