DSGMC ਦਿੱਲੀ ਤੋਂ ਬਾਅਦ ਹੁਣ ਇਸ ਸੂਬੇ ਦੇ ‘84 ਸਿੱਖ ਕਤ ਲੇਆਮ ਦੇ ਪੀੜਤਾਂ ਦਾ ਕੇਸ ਲੜੇਗੀ
‘ਦ ਖ਼ਾਲਸ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਵਿਚ ਬੋਕਾਰੋ ਵਿਚ ਮਾਰੇ ਗਏ 100 ਤੋਂ ਜ਼ਿਆਦਾ ਸਿੱਖਾਂ ਦੇ ਕੇਸਾਂ ਦੀ ਪੈਰਵੀ ਖੁਦ ਕਰਨ ਦਾ ਐਲਾਨ ਕੀਤਾ ਹੈ ਅਤੇ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ। ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਇਸਦੀ ਜਾਣਕਾਰੀ ਦਿੱਤੀ ਹੈ।