ਸੁਧੀਰ ਸੂਰੀ ਮਾਮਲੇ ‘ਚ ਗ੍ਰਿਫਤਾਰ ਸੰਦੀਪ ਸਿੰਘ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ
ਅੰਮ੍ਰਿਤਸਰ ਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਭਾਰੀ ਗਿਣਤੀ ਵਿੱਚ ਸੁਰੱਖਿਆ ਪ੍ਰਬੰਧਾਂ ਹੇਠਾਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
