ਪੰਜਾਬ ਸਰਕਾਰ ਦੇ ਪਾਲਕੀ ਸਾਹਿਬ ਵਾਲੀਆਂ ਗੱਡੀਆਂ ਨੂੰ ਟੈਕਸ ਫਰੀ ਕਰਨ ਦੇ ਫ਼ੈਸਲੇ ਦੀ ਦਾਦੂਵਾਲ ਨੇ ਕੀਤੀ ਸ਼ਲਾਘਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇ ਦਿੱਤੀ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
