‘ਲਾਟ ਸਾਬ੍ਹ’ ਨੇ ਐਮਐਲਏਜ਼ ਦੀ ਪੈਨਸ਼ਨ ਕੱਟਣ ਵਾਲੀ ਫਾਈਲ ਦੱਬੀ
ਕਮਲਜੀਤ ਸਿੰਘ ਬਨਵੈਤ/ ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸਾਸ਼ਕ ਵੀਪੀ ਸਿੰਘ ਬਦਨੌਰ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਵਾਲੀ ਫਾਈਲ ਸਰਕਾਰ ਨੂੰ ਵਾਪਸ ਭੇਜਣ ਤੋਂ ਬਾਅਦ ਹੁਣ ਦੱਬ ਲਈ ਗਈ ਹੈ। ਪੰਜਾਬ ਦੇ ਰਾਜਪਾਲ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਉੱਤੇ ਮਨਜ਼ੂਰੀ ਦੀ ਮੋਹਰ ਨਹੀਂ ਲਾਈ ਗਈ ਹੈ।
