Punjab

ਸਿੱਧੂ ਮੂਸੇਵਾਲਾ ਹੋਇਆ ਬਾਗੀ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਨੇ ਪਾਰਟੀ ਦੇ ਫੈਸਲੇ ਦੀ ਉਡੀਕ  ਕੀਤੇ ਬਗੈਰ ਹੀ ਬਗਾਵਤ ਦਾ ਝੰਡਾ ਚੁੱਕ ਲਿਆ ਹੈ । ਉਨ੍ਹਾਂ ਨੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਉਹ ਮਾਨਸਾ ਛੱਡ ਕੇ ਕਿਤੇ ਨਹੀਂ ਜਾਣਗੇ। ਉਹਨਾਂ ਸਪਸ਼ਟ ਕੀਤਾ ਕਿ ਟਿਕਟ ਮਿਲੇ ਜਾਂ ਨਾ ਮਿਲੇ ਉਹ ਮਾਨਸਾ ਤੋਂ ਚੋਣ ਲੜਨਗੇ।

Read More
India Punjab

AIIMS ਨੇ ਆਪਣੇ ਸਟਾਫ਼ ਦੀਆਂ ਛੁੱਟੀਆਂ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਦਿੱਲੀ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਸਟਾਫ਼ ਦੀਆਂ ਸਰਦੀਆਂ ਛੁੱਟੀਆਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਏਮਜ਼ ਦਿੱਲੀ ਨੇ ਸਾਰੇ ਫੈਕਲਟੀ ਮੈਂਬਰਾਂ ਨੂੰ ਤੁਰੰਤ ਪ੍ਰਭਾਵ ਨਾਲ ਹਸਪਤਾਲ ਵਿੱਚ ਆਪਣੀਆਂ ਡਿਊਟੀਆਂ ‘ਤੇ ਵਾਪਸ ਆਉਣ ਦੇ ਨਿਰਦੇਸ਼ ਦਿੱਤੇ ਹਨ। ਏਮਜ਼ ਵੱਲੋਂ

Read More
India Punjab

ਅਸੀਂ ਮੋਦੀ ਦੀ ਰੈਲੀ ਦਾ ਡਟ ਕੇ ਵਿਰੋਧ ਕਰਾਂਗੇ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਬਾਰੇ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸੜਕਾਂ ਦੇ ਕੋਰੀਡੋਰ ਦਾ ਉਦਘਾਟਨ ਕਰਨਗੇ, ਜਿਸਦੇ ਲਈ ਪੰਜਾਬ ਵਿੱਚ 12 ਜ਼ਿਲ੍ਹਿਆਂ ਵਿੱਚ 25 ਹਜ਼ਾਰ ਏਕੜ ਜ਼ਮੀਨ ਕਿਸਾਨਾਂ ਦੀ ਰਿਕੁਆਇਰ ਹੋ ਰਹੀ ਹੈ।

Read More
Punjab

SGPC ਪ੍ਰਧਾਨ ਨੇ ਰੰਧਾਵਾ ਦੀ ਚਿੱਠੀ ਦਾ ਦਿੱਤਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖੇ ਜਾਣ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਧਾਮੀ ਨੇ ਰੰਧਾਵਾ ਨੂੰ ਆਪਣੀ ਪੀੜ੍ਹੀ ਹੇਠ ਝਾਕਣ ਲਈ

Read More
India Punjab

ਅਲਕਾ ਮਿੱਤਲ ONGC ਦੀ ਬਣੀ ਚੇਅਰਪਰਸਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਲਕਾ ਮਿੱਤਲ ਨੂੰ ਆਇਲ ਐਂਡ ਨੈਚਰਲ ਗੈਸ ਕਾਰਪੋਰੇਸ਼ਨ (ONGC) ਦਾ ਅੰਤਰਿਮ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਭਾਰਤ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਉਤਪਾਦਕ ਕੰਪਨੀ ਦੀ ਉਹ ਪਹਿਲੀ ਮੁਖੀ ਹੈ। ਉਨ੍ਹਾਂ ਨੇ 31 ਦਸੰਬਰ ਨੂੰ ਸੁਭਾਸ਼ ਕੁਮਾਰ ਦੇ ਰਿਟਾਇਰ ਹੋਣ ਤੋਂ ਬਾਅਦ ਇਹ ਅਹੁਦਾ ਸੰਭਾਲਿਆ ਹੈ। ਭਾਰਤ ਸਰਕਾਰ

Read More
Punjab

ਮੋਦੀ ਦੇ ਰੈਲੀ ਕਰਨ ਤੋਂ ਇੱਕ ਦਿਨ ਪਹਿਲਾਂ ਸੂਬਾ ਸਰਕਾਰ ਪਾਬੰਦੀ ਲਾਉਣ ਦੇ ਰੌਂਅ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿੱਚ ਰੈਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਤੋਂ ਚੋਣ ਰੈਲੀਆਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਸੋਨੀ ਨੇ ਕਿਹਾ ਕਿ ਜਦੋਂ ਅਸੀਂ ਕਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਕੂਲ-ਕਾਲਜ ਬੰਦ ਕਰ ਰਹੇ

Read More
Punjab

ਚੰਨੀ ਨੇ ਆਂਗਣਵਾੜੀ ਵਰਕਰਾਂ ਦੇ ਭੱਤੇ ‘ਚ ਕੀਤਾ ਵਾਧਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਵਿਚ 52000 ਆਂਗਨਵਾੜੀ ਵਰਕਰਾਂ, ਹੈਲਪਰਾਂ ਹਨ।ਪੰਜਾਬ ਸਰਕਾਰ ਆਂਗਨਵਾੜੀ ਵਰਕਰ ਨੂੰ ਤਨਖਾਹ 8100 ਤੋਂ ਵਧਾ ਕੇ 9300  ਰੁਪਏ ਅਤੇ ਹੈਲਪਰ ਦੀ 4050 ਰੁਪਏ ਤੋਂ ਵਧਾ ਕੇ 5100

Read More
Punjab

ਪਟਿਆਲਾ ਦੇ ਮੈਡੀਕਲ ਕਾਲਜ ‘ਚ 100 ਵਿਦਿਆਰਥੀ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਰਾਜਿੰਦਰਾ ਮੈਡੀਕਲ ਕਾਲਜ ਵਿੱਚ 100 ਵਿਦਿਆਰਥੀ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਕਾਲਜ ਦਾ ਹੋਸਟਲ ਖਾਲੀ ਕਰਵਾਇਆ ਗਿਆ ਹੈ। ਵਿਦਿਆਰਥੀਆਂ ਨੂੰ ਦੂਸਰੇ ਹੋਟਲਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਵੇਰਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਚੰਨੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ।

Read More
India Khaas Lekh Khalas Tv Special Punjab

ਖੰਘੋ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਹੁਣ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਇੱਕ ਸਿਆਸੀ ਪਾਰਟੀ ਦੂਜੇ ਮੂਹਰੇ ਹਿੱਕ ਡਾਹ ਕੇ ਖੜੇ ਜਾਂ ਫਿਰ ਪ੍ਰਧਾਨ ਮੰਤਰੀ ਆਪਣੇ ਸਾਥੀ ਮੰਤਰੀਆਂ ਨੂੰ ਤਾੜੇ ਤਾਂ ਗੱਲ ਸਮਝ ਆਉਂਦੀ ਹੈ। ਪਰ ਜੇ ਇੱਕ ਸੂਬੇ ਦਾ ਗਵਰਨਰ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਨੂੰ ਲੰਬੇ ਹੱਥੀਂ ਲੈਣ ਨੂੰ ਪਵੇ ਤਾਂ ਇਹ ਦੇ ਅਰਥ ਵੱਡੇ ਨਿਕਲਦੇ ਹਨ।

Read More
Punjab

ਪੰਜਾਬ ‘ਚ ਰਾਤ ਦਾ ਕਰਫਿਊ, ਵਿੱਦਿਅਕ ਅਦਾਰੇ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਭਰ ਵਿੱਚ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਰਾਤ 10 ਤੋਂ ਸਵੇਰੇ 5 ਵਜੇ ਤੱਕ ਕਰਫਿਊ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਸਰਕਾਰ ਨੇ

Read More