ਪੰਜਾਬ ‘ਚ ED ਦੀ 10 ਥਾਂਵਾਂ ‘ਤੇ ਛਾਪੇਮਾਰੀ, ਚੰਨੀ ਦੇ ਰਿਸ਼ਤੇਦਾਰਾਂ ‘ਤੇ ਵੀ ਡਿੱਗੀ ਗਾਜ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਚੰਨੀ ਦੇ ਭਤੀਜੇ ਸਮੇਤ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਦੇ ਕਰੀਬੀ ਬਨੇਗਾ ਕਲਾਂ ਦੇ ਸਾਬਕਾ ਸਰਪੰਚ ਰਣਦੀਪ ਸਿੰਘ ਸਮੇਤ ਹੋਰਨਾਂ ਖਿਲਾਫ ਵੀ ਈਡੀ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ ਹੈ।