ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ CM ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਅਹਿਮ ਗੱਲਬਾਤ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਵਿੱਚ ਮੁਲਾਕਾਤ ਕਰਨ ਲਈ ਪੁੱਜੇ ਸਨ ਅਤੇ ਦੋਵਾਂ ਨੇਤਾਵਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਰੀਬ 30 ਤੋਂ 35 ਮਿੰਟ ਤੱਕ ਮੀਟਿੰਗ ਹੋਈ।