ਸੁਖਬੀਰ ਬਾਦਲ ਨੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ‘ਚ ਹਰ ਪ੍ਰਕਾਰ ਦੀ ਮਦਦ ਦੇਣ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋਂ:- ਸੁਖਬੀਰ ਬਾਦਲ ਨੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਲਈ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਕਿਸਾਨਾਂ ਦੀ ਦਿੱਲੀ ‘ਚ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਲਈ ਕਿਹਾ ਹੈ। 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਈ ਦਿੱਲੀ ਵਿਖੇ ਇਕੱਠੇ ਹੋ ਰਹੇ ਹਨ।