ਰਾਹੁਲ ਗਾਂਧੀ ਅੱਜ ਪੰਜਾਬ ‘ਚ ਕੱਢਣਗੇ ਟਰੈਕਟਰ ਰੈਲੀ, ਨਵਜੋਤ ਸਿੱਧੂ ਵੀ ਹੋਣਗੇ ਸ਼ਾਮਿਲ
‘ਦ ਖ਼ਾਲਸ ਬਿਊਰੋ:- ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ। ਰਾਹੁਲ ਗਾਂਧੀ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਦੀ ਸ਼ੁਰੂਆਤ ਕਰਨਗੇ। ਇਸ ਰੈਲੀ ‘ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣਗੇ।