ਹੁਣ ਵਰਦੀ ’ਚ ਰੀਲਾਂ ਨਹੀਂ ਬਣਾ ਸਕੇਗੀ ਪੰਜਾਬ ਪੁਲਿਸ! ਡੀਜੀਪੀ ਦਫ਼ਤਰ ਤੋਂ ਸਖ਼ਤ ਹਦਾਇਤਾਂ ਜਾਰੀ
ਬਿਊਰੋ ਰਿਪੋਰਟ (ਚੰਡੀਗੜ੍ਹ, 5 ਦਸੰਬਰ 2025): ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਣਉਚਿਤ ਵੀਡੀਓ ਅਤੇ ਰੀਲਾਂ ਪੋਸਟ ਕਰਨ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਸਖ਼ਤ ਦਿਸ਼ਾ-ਨਿਰਦੇਸ਼ ਲਾਗੂ ਕਰ ਦਿੱਤੇ ਹਨ। ਹਾਲ ਹੀ ਵਿੱਚ ਕੁਝ ਪੁਲਿਸ ਕਰਮਚਾਰੀ ਵਰਦੀ ਵਿੱਚ ਡਾਂਸ, ਭੰਗੜਾ ਅਤੇ ਮਨੋਰੰਜਕ ਵੀਡੀਓ ਬਣਾਉਂਦੇ ਹੋਏ ਦਿਖਾਈ ਦਿੱਤੇ ਸਨ, ਜਿਸ
