ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ: ਬੋਲਣ ‘ਚ ਆ ਰਹੀ ਹੈ ਦਿੱਕਤ
ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 44ਵਾਂ ਦਿਨ ਹੈ। ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਪਾਉਂਦਾ। ਦੂਜੇ ਪਾਸੇ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ।