ਸੁਖਦੇਵ ਸਿੰਘ ਢੀਂਡਸਾ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਦਿੱਤੀ ਸ਼ਰਧਾਂਜਲੀ
‘ਦ ਖ਼ਾਲਸ ਬਿਊਰੋ :- ਸ੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਆਪਣੇ ਸਾਥੀਆਂ ਸਮੇਤ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਿੰਡ ਈਸੜੂ ਪੁੱਜੇ। ਸੁਖਦੇਵ ਸਿੰਘ ਢੀਡਸਾ ਨੇ ਕਿਹਾ ਕਿ “ਅੱਜ ਅਸੀਂ ਸ਼ਹੀਦਾਂ ਦੀ ਪਵਿੱਤਰ ਧਰਤੀ ਨੂੰ ਨਮਸ਼ਕਾਰ ਕਰਦੇ ਹੋਏ ਇੱਕ ‘ਨਵਾਂ ਅਭਿਆਨ’ ਸ਼ੁਰੂ ਕਰਨ ਜਾ ਰਹੇ ਹਾਂ।