ਭਾਜਪਾ ਲੀਡਰ ਦੀ ਕੈਪਟਨ ਸਰਕਾਰ ਨੂੰ ਲੜਨ ਦੀ ਬਜਾਏ ਕਰੋਨਾ ਸਥਿਤੀ ਵੱਲ ਧਿਆਨ ਦੇਣ ਦੀ ਨਸੀਹਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਦੇ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਾਂਗਰਸ ਵਿਧਾਇਕ ਪਰਗਟ ਸਿੰਘ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਦੇ ਲਈ ਆਪਸ ਵਿੱਚ ਇਸ ਤਰ੍ਹਾਂ ਦੀਆਂ ਖੇਡਾਂ ਖੇਡ ਰਹੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਆਪਣੀਆਂ ਨਾਕਾਮੀਆਂ ਲੁਕਾ ਰਹੇ ਹਨ।