ਸੈਣੀ ਨੇ ਵਿਜੀਲੈਂਸ ਖ਼ਿਲਾਫ਼ ਕਾਰਵਾਈ ਮੰਗੀ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਜਾਬ ਵਿਜੀਲੈਂਸ ਅਫ਼ਸਰਾਂ ਦੇ ਖ਼ਿਲਾਫ਼ ਇੱਕ ਸ਼ਿਕਾਇਤ ਦਰਜ ਕਰਕੇ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਵਿਜੀਲੈਂਸ ਦੇ ਮੁਖੀ ਬੀ.ਕੇ.ਉੱਪਲ, ਆਈਜੀ ਵਰਿੰਦਰ ਸਿੰਘ ਬਰਾੜ ਅਤੇ ਡੀਐੱਸਪੀ ਹਰਵਿੰਦਰਪਾਲ ਸਿੰਘ ਨੂੰ ਪਾਰਟੀ ਬਣਾਇਆ ਹੈ।