ਪੰਜਾਬ ਦੇ ਟੋਲ ਪ੍ਰਬੰਧਕਾਂ ਨੇ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਕੀਤੀ ਦਾਇਰ
‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਟੋਲ ਪ੍ਰਬੰਧਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕਿਸਾਨੀ ਅੰਦੋਲਨ ਦੇ ਖਿਲਾਫ ਪਟੀਸ਼ਨ ਦਾਇਰ ਕਰਦਿਆਂ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ। ਪੰਜਾਬ ਦੇ ਸਾਰੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਾ ‘ਤੇ ਧਰਨਾ ਦੇ ਰਹੇ ਹਨ। ਪੰਜਾਬ ‘ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਸਾਰੇ ਟੋਲ ਬੰਦ ਹਨ।