ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਅੱਜ ਸਮੂਹ ਸਟਾਫ, ਵੱਖ-ਵੱਖ ਏਅਰਲਾਈਨਜ਼ ਦੇ ਸਟਾਫ ਤੇ ਸਕਿਓਰਿਟੀ ਸਟਾਫ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਦੀ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦੂਜੀ ਵਾਰ ਹੋਇਆ ਹੈ ਜਦੋਂ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਏਅਰਪੋਰਟ ‘ਤੇ ਸਮਾਗਮ ਕਰਵਾਏ ਗਏ ਹਨ।