ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਤੋਂ ਬਾਅਦ ਚੱਲੀਆਂ ਗੋਲੀਆਂ, ਦੋੋ ਜ਼ਖਮੀ
‘ਦ ਖ਼ਾਲਸ ਬਿਊਰੋ:- ਪਟਿਆਲਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੋ ਰਹੇ ਪ੍ਰੋਗਰਾਮ ਦੇ ਨੇੜੇ ਕੁੱਝ ਨੌਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਸਮਾਗਮ ਵਿੱਚ ਆਏ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਇਸ ਹਮਲੇ ਦੌਰਾਨ ਦੋ ਲੋਕਾਂ ਨੂੰ ਗੋਲੀ ਲੱਗੀ ਹੈ ਜਿਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।