ਕਿਸਾਨਾਂ ਨੇ ਰੇਲਵੇ ਟਰੈਕਾਂ ਤੋਂ ਧਰਨੇ ਚੁੱਕ ਕੇ ਰੇਲਵੇ ਸਟੇਸ਼ਨ ‘ਤੇ ਲਾਏ
‘ਦ ਖ਼ਾਲਸ ਬਿਊਰੋ :- ਪੰਜਾਬ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰ ਤਿੰਨ ਵਜੇ ਤੋਂ ਬਾਅਦ ਰੇਲਵੇ ਲਾਈਨਾਂ ਤੋਂ ਆਪਣੇ ਧਰਨੇ ਹੁਣ ਰੇਲਵੇ ਸਟੇਸ਼ਨਾਂ ਤੇ ਪਲੇਟਫਾਰਮਾਂ ਉੱਤੇ ਤਬਦੀਲ ਕਰ ਲਏ ਹਨ ਤਾਂ ਜੋ ਮਾਲ ਗੱਡੀਆਂ ਲੰਘ ਸਕਣ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਰੇਲਵੇ ਲਾਈਨਾਂ ਉੱਪਰ ਲੱਗੇ ਸਾਰੇ ਧਰਨੇ ਮੁਲਤਵੀ ਕਰ ਦਿੱਤੇ ਗਏ ਹਨ।