ਪੰਜਾਬ ਦੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਦੀ ਆੜ ‘ਚ ਰੇਤ-ਮਿੱਟੀ ਦੀ ਹੋ ਰਹੀ ਗੈਰ ਕਾਨੂੰਨੀ ਢੂਆਈ, ਵੀਡੀਓ ਹੋਈ ਵਾਇਰਲ
‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੋਰੋਨਾਵਾਇਰਸ ਦਾ ਖ਼ਾਤਮਾ ਕਰਨ ਲਈ ਕੈਪਟਨ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ “ਮਿਸ਼ਨ ਫਤਹਿ” ਦੇ ਤਹਿਤ ਰਾਜ ‘ਚ ਸਿਹਤ ਸਹੂਲਤਾਂ ਅਤੇ ਹੋਰ ਵਾਧੂ ਕਾਰਜਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਜਿਸ ‘ਚੋਂ ਕੁੱਝ ਹਿੱਸਾ ਪੇਂਡੂ ਖੇਤਰਾਂ ਦੇ ਛੱਪੜਾਂ ਦੀ ਸਫਾਈ ਦੇ ਹਿੱਸੇ ਲਾਇਆ ਜਾ ਰਿਹਾ ਹੈ।