ਯੂਨਾਈਟਿਡ ਅਕਾਲੀ ਦਲ ਆਇਆ ਸੜਕਾਂ ‘ਤੇ
‘ਦ ਖ਼ਾਲਸ ਬਿਊਰੋ :- ਯੂਨਾਈਟਿਡ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਗਿਆ ਪਰ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਲਿਆ। ਦਲ ਦੇ ਸੱਦੇ ‘ਤੇ ਚੰਡੀਗੜ੍ਹ ਪਹੁੰਚੇ ਵਰਕਰ ਉਸੇ ਥਾਂ ਧਰਨੇ ‘ਤੇ ਬੈਠ ਗਏ।
