ਪੁਲਿਸ ਨੇ ਸੁਲਝਾਈ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੀ ਗੁੱਥੀ
‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਵੱਲੋਂ ਸ਼ੋਰਯਾ ਚੱਕਰ ਬਲਵਿੰਦਰ ਸਿੰਘ ਕਤਲ ਮਾਮਲੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ 16 ਅਕਤੂਬਰ ਨੂੰ ਦੋ ਨਕਾਬਧਾਰੀ ਵਿਅਕਤੀਆਂ ਨੇ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ ਕਾਮਰੇਡ ਬਲਵਿੰਦਰ ਸਿੰਘ ਦੇ ਘਰ ਵਿੱਚ ਦਾਖ਼ਲ ਹੋ ਕਿ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।