ਵਿਧਾਇਕ ਸੁਖਪਾਲ ਖਹਿਰਾ ਦੇ ਘਰ ED ਨੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ‘ਚ ਮਾਰਿਆ ਛਾਪਾ
‘ਦ ਖ਼ਾਲਸ ਬਿਊਰੋ :- ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ਵਿੱਚ ED ਵੱਲੋਂ ਅੱਜ ਛਾਪੇਮਾਰੀ ਕੀਤੀ ਗਈ। ਇਹ ਰੇਡ ਸਵੇਰੇ ਲਗਭਗ 7.30 ਵਜੇ ਦੇ ਕਰੀਬ ਮਾਰੀ ਗਈ। ਜਾਣਕਾਰੀ ਮੁਤਾਬਕ ਖਹਿਰਾ ‘ਤੇ ਮਨੀ ਲਾਂਡ੍ਰਿੰਗ ਦੇ ਕੇਸ ਵਿੱਚ ਉਸਦੇ ਘਰ ਛਾਪਾ ਮਾਰਿਆ ਗਿਆ ਹੈ। ਸੁਖਪਾਲ ਖਹਿਰਾ ਦਾ ਫੋਨ ਵੀ ਜ਼ਬਤ ਕਰ ਲਿਆ ਗਿਆ ਹੈ।