ਜ਼ਰੂਰੀ ਵਸਤਾਂ ਦੀ ਹੋਵੇਗੀ ਡੋਰ ਟੂ ਡੋਰ ਡਿਲਿਵਰੀ
ਚੰਡੀਗੜ੍ਹ- (ਪੁਨੀਤ ਕੌਰ) ਪੰਜਾਬ ‘ਚ ਲੱਗੇ ਕਰਫਿਊ ‘ਤੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਹੈ ਕਿ ਕਰਫਿਊ ਦੌਰਾਨ ਲੋਕਾਂ ਦਾ ਕਾਫੀ ਸਹਿਯੋਗ ਮਿਲਿਆ ਹੈ। ਲੋਕਾਂ ਦੇ ਘਰਾਂ ਤੱਕ ਰਾਸ਼ਨ,ਦੁੱਧ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਦੇ DC’s ਤੇ SSP’s ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।