ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨਹੀਂ ਹੈ ਜ਼ਿੰਮੇਵਾਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੀਤਾ ਖੁਲਾਸਾ
‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਐਸ.ਐਸ. ਮਰਵਾਹਾ ਨੇ ਦਿੱਲੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ ਦੇ ਦਾਅਵਿਆਂ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਦਲੀਲਾਂ ਦਿੰਦਿਆਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਵਿੱਚ ਉਥੋਂ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ ਹੈ, ਜਿਸ ਦਾ ਉੱਚ ਪੱਧਰੀ ਵਿਗਿਆਨਕ ਅਧਿਐਨ ਕਰਵਾਉਣਾ ਬਹੁਤ ਜ਼ਰੂਰੀ ਹੈ।