ਕਰਤਾਰਪੁਰ ਲਾਂਘਾ ਬੰਦ ਕਰਨ ਨਾਲ ਜਥੇਦਾਰ ਹਰਪ੍ਰੀਤ ਸਿੰਘ ਸਹਿਮਤ, ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਏ ਗਰਮ
ਚੰਡੀਗੜ੍ ਬਿਊਰੋ:- ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਭਾਰਤ ਸਰਕਾਰ ਵੱਲੋਂ ਕਰੋਨਾਵਾਇਰਸ ਕਾਰਨ ਬੰਦ ਕਰਨ ਦੇ ਫ਼ੈਸਲੇ ਕਾਰਨ ਦੋ ਤਖਤਾਂ ਦੇ ਜਥੇਦਾਰ ਆਹਮੋ-ਸਾਹਮਣੇ ਆ ਗਏ ਹਨ। ਇਸ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਖੁੱਲ੍ਹ ਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ ਦਾ ਵਿਰੋਧ ਕਰਦੇ ਹੋਏ ਅਸਹਿਮਤੀ ਪ੍ਰਗਟ ਕੀਤੀ