ਰਾਸ਼ਟਰਪਤੀ ਦੀ ਨਾਂਹ ਤੋਂ ਬਾਅਦ ਕੈਪਟਨ ਨੇ ਦਿੱਲੀ ‘ਚ ਧਰਨਾ ਦੇਣ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਹਾਲਾਤ ਦਿਨੋ-ਦਿਨ ਖਰਾਬ ਹੁੰਦੇ ਜਾ ਰਹੇ ਹਨ ਅਤੇ ਸਾਰੇ ਥਰਮਲ ਪਲਾਂਟ ਵੀ ਬੰਦ ਹੁੰਦੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ‘ਤੇ ਰੋਕ ਲਗਾਉਣ ਦੇ ਰੋਸ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ।