ਪੰਜਾਬ ‘ਚ 2 ਜ਼ਿਲ੍ਹਿਆਂ ਨੂੰ ਛੱਡ ਬਾਕੀ ਸਾਰੇ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਦਾ ਅਲਰਟ ! 1 ਜੂਨ ਤੱਕ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾੜੀ
ਬਿਉਰੋ ਰਿਪੋਰਟ – ਮੌਸਮ ਵਿਭਾਗ ਨੇ 2 ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਅੱਜ ਮੁੜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ । ਫਾਜ਼ਿਲਕਾ ਅਤੇ ਸ੍ਰੀ ਮਕਤਸਰ ਸਾਹਿਬ ਵਿੱਚ ਮੌਸਮ ਸਾਫ ਹੈ । ਜਦਕਿ ਅਗਲੇ ਤਿੰਨ ਦਿਨਾਂ ਵਿੱਚ ਸਿਰਫ਼ 30 ਫੀਸਦੀ ਜ਼ਿਲ੍ਹਿਆਂ ਵਿੱਚ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ
