ਸ਼ਹੀਦੀ ਸਮਾਗਮ ’ਚ ਮਰਿਆਦਾ ਦੀ ਉਲੰਘਣਾ ਕਰਨ ’ਤੇ ਬੈਂਸ ਤਲਬ, 6 ਨੂੰ ਸ੍ਰੀ ਅਕਾਲ ਤਖ਼ਤ ਦੇਣਾ ਪਵੇਗਾ ਜਵਾਬ
- by Preet Kaur
- August 4, 2025
- 0 Comments
ਬਿਊਰੋ ਰਿਪੋਰਟ: ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਸ੍ਰੀਨਗਰ ਵਿੱਚ ਆਯੋਜਿਤ ਇੱਕ ਵਿਵਾਦਪੂਰਨ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਸਬੰਧੀ ਕੀਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ,
ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸਾਗ੍ਰਸਤ, ਗਾਂ ਨਾਲ ਟਕਰਾ ਕੇ ਪਲ਼ਟੀ ਕਾਰ
- by Preet Kaur
- August 4, 2025
- 0 Comments
ਬਿਊਰੋ ਰਿਪੋਰਟ: ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਨਾਲ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਹਾਦਸਾ ਵਾਪਰ ਗਿਆ। ਉਹ ਦਿੱਲੀ ਵਿੱਚ ਇੱਕ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਹ ਸੋਮਵਾਰ ਸਵੇਰੇ 5 ਵਜੇ ਦੇ ਕਰੀਬ ਦਿੱਲੀ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ-44 ‘ਤੇ ਪਿਪਲੀ ਫਲਾਈਓਵਰ ‘ਤੇ ਪਹੁੰਚੇ ਤਾਂ ਅਚਾਨਕ ਇੱਕ ਗਾਂ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਈ।
1993 ਦਾ ਫਰਜ਼ੀ ਮੁਕਾਬਲਾ ਮਾਮਲਾ, 30 ਸਾਲ ਬਾਅਦ ਸਜ਼ਾ ਦਾ ਐਲਾਨ
- by Gurpreet Singh
- August 4, 2025
- 0 Comments
ਮੁਹਾਲੀ ਸਥਿਤ ਸੀ. ਬੀ. ਆਈ. ਅਦਾਲਤ ਵਿਖੇ 1993 ਦੇ ਫਰਜ਼ੀ ਪੁਲਿਸ ਮੁਕਾਬਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀ ਸੇਵਾਮੁਕਤ ਐਸ.ਐਸ.ਪੀ. ਭੁਪਿੰਦਰ ਸਿੰਘ, ਤਤਕਾਲੀ ਇੰਸਪੈਕਟਰ ਰਘੁਬੀਰ ਸਿੰਘ, ਤਤਕਾਲੀ ਸੂਬਾ ਸਿੰਘ, ਏ ਐਸ ਆਈ ਦੇਵਿੰਦਰ ਸਿੰਘ ਅਤੇ ਏ. ਐੱਸ. ਆਈ. ਗੁਲਬਰਗ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਨਾਲ ਕੁੱਲ ਸਾਡੇ ਤਿੰਨ ਲੱਖ ਦਾ ਜ਼ੁਰਮਾਨਾ ਪ੍ਰਤੀ ਦੋਸ਼ੀ
ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ
- by Gurpreet Singh
- August 4, 2025
- 0 Comments
ਅੱਜ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਉਸ ਸਮੇਂ ਤਬੀਅਤ ਵਿਗੜ ਗਈ, ਜਦੋਂ ਉਹ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿਚ ਦਿੱਤੇ ਧਰਨੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਥਿਤੀ ਖ਼ਤਰੇ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਦੀ ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ
- by Gurpreet Singh
- August 4, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ 6 ਅਗਸਤ ਨੂੰ ਸਵੇਰੇ 9 ਵਜੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ। ਇਸ ਵਿੱਚ ਵੱਖ-ਵੱਖ ਪੰਥਕ ਅਤੇ ਧਾਰਮਿਕ ਮਾਮਲਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਸਕੱਤਰੇਤ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਪੰਜਾਬ
ਯੂਥ ਅਕਾਲੀ ਆਗੂ ਦੇ ਘਰ ’ਤੇ ਤਾਬੜਤੋੜ ਗੋਲ਼ੀਬਾਰੀ! 50 ਲੱਖ ਰੁਪਏ ਮੰਗੀ ਸੀ ਫਿਰੌਤੀ
- by Preet Kaur
- August 4, 2025
- 0 Comments
ਬਿਊਰੋ ਰਿਪੋਰਟ: ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਤੋਂ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਪਿੰਡ ਵੈਰੋਕੇ ਵਿਖੇ ਅੱਜ ਸਵੇਰੇ ਅਣ-ਪਛਾਤੇ ਵਿਅਕਤੀਆਂ ਵਲੋਂ ਯੂਥ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਦੇ ਘਰ ਉੱਪਰ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ। ਹਮਲਾਵਰ ਉਨ੍ਹਾਂ ਦੇ ਗੇਟ ਉਪਰ ਗੋਲ਼ੀਆਂ ਮਾਰ ਕੇ ਫ਼ਰਾਰ ਹੋ ਗਏ ਪਰ ਜਾਨੀ ਨੁਕਸਾਨ
