ਲੰਗਾਹ ਨੂੰ ਕੋਈ ਮੁਆਫੀ ਨਹੀਂ, ਸੰਗਤਾਂ ਮਿਲਵਰਤਣ ਨਾ ਰੱਖਣ- ਜਥੇਦਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਅਹਿਮ ਬੈਠਕ ਵਿੱਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫੈਸਲਾ ਸੁਣਾਉਂਦਿਆ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਮੁਆਫੀ ਨਹੀਂ ਹੈ।