ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਦੀ ਚਿੱਠੀ ‘ਤੇ ਚੁੱਕੇ ਸਵਾਲ
ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਚਿੱਠੀ ਲਿਖ ਕੇ ਤਿੱਖਾ ਇਤਰਾਜ਼ ਜਤਾਇਆ ਹੈ। ਇਹ ਵਿਵਾਦ ਕੇਂਦਰ ਸਰਕਾਰ ਵੱਲੋਂ ਮਨਾਏ ਜਾ ਰਹੇ ‘ਵੀਰ ਬਾਲ ਦਿਵਸ’ ਦੇ ਨਾਮ ਨਾਲ ਜੁੜਿਆ ਹੈ, ਜਿਸ ਨੂੰ ਸਿੱਖ ਪੰਥ ਨੇ ਪ੍ਰਵਾਨ ਨਹੀਂ ਕੀਤਾ
