ਲੁਧਿਆਣਾ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਬਦਮਾਸ਼ਾਂ ਦੇ ਪੱਟ ਵਿੱਚ ਲੱਗੀ ਗੋਲੀ
ਲੁਧਿਆਣਾ ’ਚ ਧਾਂਦਰਾ ਰੋਡ ਉੱਤੇ ਦੇਰ ਰਾਤ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਦਰਅਸਲ ਪੁਲਿਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਮੁਲਾਜ਼ਮਾਂ ਨੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਨ੍ਹਾਂ ਨੇ ਰੁਕਣ ਦੀ ਬਜਾਏ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਦੋਵਾਂ ਨੂੰ
