ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਬੋਲੇ ‘ਆਪ’ ਪ੍ਰਧਾਨ
ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਬਾਰੇ ਪੰਜਾਬ ਦੇ ਮੰਤਰੀ ਅਤੇ ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਆਪਣਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਬੀਤੀ ਰਾਤ 1 ਵਜੇ ਜਲੰਧਰ ਵਿੱਚ ਸਾਬਕਾ ਭਾਜਪਾ ਮੰਤਰੀ ਦੇ ਘਰ ‘ਤੇ ਹਮਲਾ ਹੋਇਆ, ਜਿਸ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਕਾਲੀਆ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
