ਹੜ੍ਹਾਂ ਸਬੰਧੀ ਤਾਜ਼ਾ ਸਰਕਾਰੀ ਰਿਪੋਰਟ: ਮੌਤਾਂ ਦੇ ਅੰਕੜੇ ਚ ਹੋਰ ਵਾਧਾ, 3.87 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ, 1.84 ਲੱਖ ਹੈਕਟੇਅਰ ਤੋਂ ਵੱਧ ਫ਼ਸਲ ਤਬਾਹ
ਬਿਊਰੋ ਰਿਪੋਰਟ (ਚੰਡੀਗੜ੍ਹ, 9 ਸਤੰਬਰ 2025): ਪੰਜਾਬ ਵਿੱਚ ਹੜ੍ਹਾਂ ਦੇ ਚੱਲਦਿਆਂ ਬੀਤੀ ਸ਼ਾਮ ਸਰਕਾਰ ਨੇ ਤਾਜ਼ਾ ਅੰਕੜੇ ਜਾਰੀ ਕੀਤੇ ਹਨ। ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਥੇ ਹੋਰ ਆਬਾਦੀ ਪ੍ਰਭਾਵਿਤ ਹੋਈ ਹੈ, ਉਥੇ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਵਾਧਾ ਹੋਇਆ ਹੈ। ਰਿਪੋਰਟਾਂ ਅਨੁਸਾਰ 15 ਜ਼ਿਲ੍ਹਿਆਂ ਵਿੱਚ ਹੁਣ ਤੱਕ 3.87 ਲੱਖ ਤੋਂ ਵੱਧ ਲੋਕ ਪ੍ਰਭਾਵਿਤ