ਡੱਲੇਵਾਲ ਦੀ ਸਿਹਤ ਖਰਾਬ, ਗੁਰਦੇ, ਜਿਗਰ ਅਤੇ ਫੇਫੜਿਆਂ ‘ਚ ਆਈ ਖਰਾਬੀ
- by Gurpreet Singh
- January 5, 2025
- 0 Comments
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 41ਵੇਂ ਦਿਨ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਸਰੀਰ ‘ਚ ਹੁਣ ਸਿਰਫ਼ ਹੱਡੀਆਂ ਹੀ ਬਚੀਆਂ ਹਨ| ਉਨ੍ਹਾਂ ਦੇ ਗੁਰਦੇ, ਜਿਗਰ ਅਤੇ ਫੇਫੜਿਆਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੀ ਦੇਖਭਾਲ ਕਰ ਰਹੀ ਪ੍ਰਾਈਵੇਟ ਡਾਕਟਰਾਂ ਦੀ ਟੀਮ ਦੇ ਆਗੂ ਡਾ: ਅਵਤਾਰ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਕਿਸੇ
ਕਿਸਾਨਾਂ ਨੂੰ ਪੈਲੇਟ ਗੰਨਾਂ ਨਾਲ ਭਜਾ ਸਕਦੀ ਹੈ ਹਰਿਆਣਾ ਪੁਲਿਸ : ਖਨੌਰੀ ਬਾਰਡਰ ‘ਤੇ ਜਵਾਨਾਂ ਦੇ ਹੱਥਾਂ ‘ਚ ਨਜ਼ਰ ਆਈ
- by Gurpreet Singh
- January 5, 2025
- 0 Comments
ਹਰਿਆਣਾ ਸਰਕਾਰ ਹੁਣ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਪੈਲੇਟ ਗੰਨ ਦੇ ਸਹਾਰੇ ਬਾਹਰ ਕੱਢਣ ਦੀ ਤਿਆਰੀ ਕਰ ਰਹੀ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਦੈਨਿਕ ਭਾਸਕਰ ਨੂੰ ਦੋ ਅਜਿਹੀਆਂ ਤਸਵੀਰਾਂ ਮਿਲੀਆਂ ਹਨ ਜੋ ਇਸ ਗੱਲ ਦਾ ਸਬੂਤ ਹਨ। ਇਨ੍ਹਾਂ ਦੋ ਤਸਵੀਰਾਂ ‘ਚ ਖਨੌਰੀ ਬਾਰਡਰ ‘ਤੇ ਤਾਇਨਾਤ ਜਵਾਨ ਹੱਥਾਂ ‘ਚ ਪੈਲੇਟ ਗੰਨ ਫੜੇ ਹੋਏ
ਪੰਜਾਬ ‘ਚ ਚਾਈਨਾ ਡੋਰ ਸਮੇਤ ਕਈ ਚੀਜ਼ਾਂ ‘ਤੇ ਪਾਬੰਦੀ: 10 ਹਜ਼ਾਰ ਤੋਂ 15 ਲੱਖ ਰੁਪਏ ਤੱਕ ਦਾ ਜੁਰਮਾਨਾ
- by Gurpreet Singh
- January 5, 2025
- 0 Comments
ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਨਾਲ ਬਣੇ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ 05 ਜਨਵਰੀ ਯਾਨੀ ਅੱਜ ਤੋਂ ਵਾਤਾਵਰਣ
ਪੰਜਾਬ ‘ਚ 15 ਹਾਈਵੇਅ ਪ੍ਰਾਜੈਕਟ ਰੁਕੇ: ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ
- by Gurpreet Singh
- January 5, 2025
- 0 Comments
ਮੁਹਾਲੀ : ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਸੂਬੇ ਦੇ 15 ਵੱਡੇ ਹਾਈਵੇ ਪ੍ਰਾਜੈਕਟ ( highway projects ) ਜਿਨ੍ਹਾਂ ਦੀ ਕੁੱਲ ਲੰਬਾਈ 604 ਕਿਲੋਮੀਟਰ ਹੈ, ਨੂੰ ਰੋਕ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਅਜੇ 103 ਕਿਲੋਮੀਟਰ ਜ਼ਮੀਨ ਐਕੁਆਇਰ ਕਰਨੀ ਹੈ। ਇਨ੍ਹਾਂ ਪ੍ਰਾਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ
ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ, ਸੀਤ ਲਹਿਰ ਨੇ ਠਾਰੇ ਪੰਜਾਬੀ
- by Gurpreet Singh
- January 5, 2025
- 0 Comments
ਮੁਹਾਲੀ : ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਕੜਾਕੇ ਦੀ ਠੰਡ ਪੈ ਰਹੀ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਧੁੰਦ ਅਤੇ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੌਰਾਨ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸਕੂਲ ਅਤੇ ਕਾਲਜ ਨਹੀਂ ਖੁੱਲ੍ਹਣਗੇ। ਮੌਸਮ ਵਿਗਿਆਨ
10 ਨੂੰ ਕਿਸਾਨਾਂ ਵੱਲੋਂ ਸਾੜੀਆਂ ਜਾਣਗੀਆਂ ਅਰਥੀਆਂ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੂਰੇ ਦੇਸ਼ ਵਿਚ 10 ਜਨਵਰੀ ਨੂੰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇਕਰ ਤੁਸੀਂ ਮੰਗਾਂ ਮਨਵਾਉਣੀਆਂ ਚਾਹੁੰਦੇ ਹੋ ਤਾਂ ਪੂਰੇ ਦੇਸ਼ ਵਿਚ ਅਰਥੀਆਂ ਸਾੜੀਆਂ ਜਾਣ। ਉਨ੍ਹਾਂ ਵਿਦਿਆਰਥੀਆਂ,ਪੰਚਾਇਤਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਪੀਲ ਕੀਤੀ ਕਿ ਉਹ ਵੀ ਇਸ
ਡਾਂ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਉੱਠੀ ਮੰਗ, ਸੰਸਦ ਮੈਂਬਰ ਨੇ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਉੱਠੀ ਹੈ। ਇਹ ਮੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ। ਪੱਤਰ
ਕਿਸਾਨਾਂ ਦੀ ਹੋਈ ਮਹਾਂਪੰਚਾਇਤ! ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 40ਵੇਂ ਦਿਨ ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਮਹਾਂਪੰਚਾਇਤ ਹੋਈ, ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ, ਇਸ ਮਹਾਂਪੰਚਾਇਤ ਨੂੰ ਖੁਦ ਜਗਜੀਤ ਸਿੰਘ ਡੱਲੇਵਾਲ ਨੇ ਸੰਬੋਧਨ ਕੀਤਾ। ਕਿਸਾਨ ਮਹਾਂਪੰਚਾਇਤ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਪੁੱਜੇ, ਜਿਸ ਕਾਰਨ ਨਰਵਾਣਾ ਤੋਂ ਪਤਾਰਾ ਨੂੰ ਜਾਂਦੀ
