ਡਿਪ੍ਰੈਸ਼ਨ ਤੋਂ ਪੀੜਤ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਮਾਰੀ ਛਾਲ
ਜਗਰਾਉਂ ਸ਼ਹਿਰ ਦੇ ਪਿੰਡ ਚੌਂਕੀ ਮਾਨ ਨੇੜੇ ਸਿਟੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ