ਮੋਹਾਲੀ ‘ਚ 10 ਕਰੋੜ ਰੁਪਏ ਦੀ ਨਕਲੀ ਕਰੰਸੀ ਜ਼ਬਤ
- by Gurpreet Singh
- November 14, 2025
- 0 Comments
ਮੋਹਾਲੀ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਤੋਂ 10 ਕਰੋੜ ਦੀ ਨਕਲੀ ਅਤੇ ਪੁਰਾਣੀ ਕਰੰਸੀ ਜ਼ਬਤ ਕੀਤੀ ਹੈ। ਇਸ ਮਾਮਲੇ ਵਿੱਚ, ਪੁਲਿਸ ਨੇ ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਸਚਿਨ ਅਤੇ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗਿਰੋਹ ਨੇ ਕਈ ਲੋਕਾਂ ਨਾਲ ਧੋਖਾਧੜੀ ਕੀਤੀ ਹੈ। ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਜਾਂਚ ਜਾਰੀ ਹੈ।
ਕੌਮੀ ਇਨਸਾਫ਼ ਮੋਰਚੇ ਵਲੋਂ ਸ਼ੰਭੂ ਬੈਰੀਅਰ ’ਤੇ ਧਰਨਾ ਖ਼ਤਮ, ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਵੀ ਟਾਲ਼ਿਆ
- by Gurpreet Singh
- November 14, 2025
- 0 Comments
ਰਾਜਪੁਰਾ ਅੰਬਾਲਾ ਰੋਡ ’ਤੇ ਸ਼ੰਭੂ ਬੈਰੀਅਰ ’ਤੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਕੂਚ ਐਲਾਨ ਕੀਤਾ ਗਿਆ ਸੀ ਪਰ ਉਹਨਾਂ ਨੂੰ ਹਰਿਆਣਾ ਸਰਕਾਰ ਨੇ ਘੱਗਰ ’ਤੇ ਬੈਰੀਗੇਡ ਲਗਾ ਕੇ ਰੋਕ ਲਿਆ ਅਤੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਗੂਆਂ ਨੇ ਸ਼ੰਭੂ ਬੈਰੀਅਰ ’ਤੇ ਰੋਸ ਧਰਨਾ ਦਿੱਤਾ। ਸ਼ੰਭੂ ਸਰਹੱਦ
ਤਰਨ ਤਾਰਨ ਜ਼ਿਮਨੀ ਚੋਣ ਜਿੱਤਣ ਮਗਰੋਂ ‘ਆਪ’ ਦਾ ਵੱਡਾ ਐਲਾਨ
- by Preet Kaur
- November 14, 2025
- 0 Comments
ਬਿਊਰੋ ਰਿਪੋਰਟ (ਤਰਨ ਤਾਰਨ, 14 ਨਵੰਬਰ 2025): ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਲਈ ਮੁੱਖ ਬੁਲਾਰਾ (Chief Spokesperson) ਐਲਾਨਿਆ ਹੈ। The Aam Aadmi Party has announced Kuldeep Singh Dhaliwal as the Chief Spokesperson for Punjab. pic.twitter.com/a6YVhNecpf — Gagandeep Singh (@Gagan4344) November 14,
ਤਰਨਤਾਰਨ ਚੋਣ ਨਤੀਜਿਆਂ ‘ਤੇ ਬੋਲੇ ਸੁਖਬੀਰ ਬਾਦਲ
- by Gurpreet Singh
- November 14, 2025
- 0 Comments
ਤਰਨਤਾਰਨ ਚੋਣ ਨਤੀਜਿਆਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੇ ਬੇਮਿਸਾਲ ਜੁਰਅਤ ਨਾਲ ਅੰਨ੍ਹੀ ਸਰਕਾਰੀ ਤਾਨਾਸ਼ਾਹੀ ਅਤੇ ਪੰਜਾਬ ਪੁਲਿਸ ਦੀ ਬੁਰਛਾਗਰਦੀ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਉਹਨਾਂ ਵਲੋਂ ਧੱਕੇਸ਼ਾਹੀ, ਹਿੰਸਾ ਅਤੇ ਪੈਸੇ ਦੇ ਲਾਲਚ ਦਾ ਮੂੰਹ ਤੋੜਵਾਂ ਜਵਾਬ ਦਿੱਤਾ। ਟਵੀਟ ਕਰਦਿਆਂ ਬਾਦਲ ਨੇ ਕਿਹਾ ਕਿ ਸਭ ਤੋਂ ਪਹਿਲਾਂ,
ਤਰਨ ਤਾਰਨ ਜ਼ਿਮਨੀ ਚੋਣ: ‘ਆਪ’ ਦੇ ਹਰਮੀਤ ਸਿੰਘ ਸੰਧੂ 12,091 ਵੋਟਾਂ ਦੇ ਫ਼ਰਕ ਨਾਲ ਜਿੱਤੇ
- by Preet Kaur
- November 14, 2025
- 0 Comments
ਬਿਊਰੋ ਰਿਪੋਰਟ (ਤਰਨ ਤਾਰਨ, 14 ਨਵੰਬਰ 2025): ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ (AAP) ਨੇ ਜਿੱਤ ਲਈ ਹੈ। ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ ਕੁੱਲ 42,649 ਵੋਟਾਂ ਮਿਲੀਆਂ। ਹਰਮੀਤ ਸੰਧੂ ਚੌਥੀ ਵਾਰ ਇੱਥੋਂ ਵਿਧਾਇਕ ਚੁਣੇ ਗਏ ਹਨ। ਦੂਜੇ ਨੰਬਰ ’ਤੇ ਸ਼੍ਰੋਮਣੀ ਅਕਾਲੀ
‘ਆਪ’ ਦੀ ਜਿੱਤ ਪੱਕੀ, ਬਸ ਰਸਮੀ ਐਲਾਨ ਬਾਕੀ
- by Gurpreet Singh
- November 14, 2025
- 0 Comments
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਕੁੱਲ 42,649 ਵੋਟਾਂ ਪ੍ਰਾਪਤ ਕੀਤੀਆਂ। ਹਰਮੀਤ ਸੰਧੂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ। ਇਸ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ। ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ 30,558 ਵੋਟਾਂ
PU ਮੋਰਚਾ – ਰਵਨੀਤ ਬਿੱਟੂ ਦੇ ਬਿਆਨ ’ਤੇ ਵਿਦਿਆਰਥੀਆਂ ਦਾ ਤਿੱਖਾ ਜਵਾਬ
- by Preet Kaur
- November 14, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 14 ਨਵੰਬਰ 2025): ਪੰਜਾਬ ਯੂਨੀਵਰਸਿਟੀ (PU) ਵਿੱਚ ਚੱਲ ਰਹੇ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨਾਂ ’ਤੇ ਵਿਦਿਆਰਥੀ ਜਥੇਬੰਦੀ SATH ਨੇ ਸਖ਼ਤ ਇਤਰਾਜ਼ ਜਤਾਇਆ ਹੈ। SATH ਨੇ ਬਿੱਟੂ ਦੇ ਦੋਸ਼ਾਂ ਨੂੰ ‘ਦੁਸ਼ਟ ਪ੍ਰਚਾਰ’ ਕਰਾਰ ਦਿੰਦਿਆਂ ਕਿਹਾ ਕਿ ਉਹ ਆਪਣੀ ਭਾਸ਼ਾ ’ਤੇ ਕੰਟਰੋਲ ਰੱਖਣ,
ਚੂਹੇ ਦੀ ਵਜ੍ਹਾ ਕਰਕੇ ਲੁਧਿਆਣਾ ’ਚ ਭਿਆਨਕ ਹਾਦਸਾ, 3 ਬੱਚਿਆਂ ਸਮੇਤ 4 ਲੋਕ ਝੁਲਸੇ
- by Preet Kaur
- November 14, 2025
- 0 Comments
ਬਿਊਰੋ ਰਿਪੋਰਟ (14 ਨਵੰਬਰ, 2025): ਲੁਧਿਆਣਾ ਵਿੱਚ ਅੱਜ ਸਿਲੰਡਰ ਦੀ ਪਾਈਪ ਲੀਕ ਹੋਣ ਕਾਰਨ ਇੱਕ ਕਮਰੇ ਵਿੱਚ ਅੱਗ ਲੱਗ ਗਈ। ਇਸ ਅੱਗ ਵਿੱਚ 3 ਬੱਚਿਆਂ ਸਮੇਤ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਿਆ। ਕਮਰੇ ਵਿੱਚੋਂ ਚੀਕ-ਚਿਹਾੜਾ ਸੁਣ ਕੇ ਮੌਕੇ ’ਤੇ ਪਹੁੰਚੇ ਲੋਕਾਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪੰਜਾਬ ਤੋਂ ਸਿੱਖ ਜਥੇ ਨਾਲ ਧਾਰਮਿਕ ਯਾਤਰਾ ’ਤੇ ਪਾਕਿਸਤਾਨ ਗਈ ਕਪੂਰਥਲਾ ਦੀ ਔਰਤ ਲਾਪਤਾ
- by Preet Kaur
- November 14, 2025
- 0 Comments
ਬਿਊਰੋ ਰਿਪੋਰਟ (14 ਨਵੰਬਰ, 2025): ਕਪੂਰਥਲਾ ਜ਼ਿਲ੍ਹੇ ਦੀ ਇੱਕ ਔਰਤ ਪਾਕਿਸਤਾਨ ਵਿੱਚ ਲਾਪਤਾ ਹੋ ਗਈ ਹੈ। ਇਹ ਔਰਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਥੇ ਨਾਲ ਪਾਕਿਸਤਾਨ ਗਈ ਸੀ। ਪੂਰਾ ਜਥਾ ਪਾਕਿਸਤਾਨ ਤੋਂ ਵਾਪਸ ਪਰਤ ਚੁੱਕਾ ਹੈ, ਪਰ ਉਕਤ ਔਰਤ ਅਜੇ ਤੱਕ ਘਰ ਨਹੀਂ ਪਹੁੰਚੀ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਸ ਵੱਲੋਂ
