ਚੰਡੀਗੜ੍ਹ, ਮੁਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੜਕੇ ਪਿਆ ਭਾਰੀ ਮੀਂਹ, ਤਾਪਮਾਨ ‘ਚ ਆਈ ਗਿਰਾਵਟ
ਮੁਹਾਲੀ : ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਅੱਜ ਸਵੇਰੇ ਤੜਕੇ ਹੀ ਚੰਡੀਗੜ੍ਹ, ਮੁਹਾਲੀ, ਫ਼ਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪਿਆ ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਅੱਜ (7 ਅਕਤੂਬਰ) ਪੰਜਾਬ ਦੇ 12 ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।