ਪੰਜਾਬ ਦੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿੱਢੀ ਜਾਵੇਗੀ ਵਿਸ਼ੇਸ਼ ਮੁਹਿੰਮ! ਸ਼ਹਿਰਾਂ ’ਚੋਂ ਕੂੜੇ ਦੇ ਢੇਰ ਹਟਾਉਣ ਦੇ ਹੁਕਮ
ਚੰਡੀਗੜ੍ਹ: ਪੰਜਾਬ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਸਾਡੇ ਸ਼ਹਿਰ ਵਾਸੀਆਂ ਨੂੰ ਸਾਫ ਚੌਗਿਰਦਾ